612808.10 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਕੀਤੀ ਖ਼ਰੀਦ: ਡਿਪਟੀ ਕਮਿਸ਼ਨਰ
1256.08 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ
ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਤੇ ਕਣਕ ਦੀ ਖਰੀਦ ਤੇ ਲਿਫਟਿੰਗ ਦੇ ਕੰਮ ਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ 29 ਅਪ੍ਰੈਲ 2024 ਤੱਕ ਕਿਸਾਨਾਂ ਨੂੰ 1256.08 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ 115.89 ਫ਼ੀਸਦੀ ਬਣਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29 ਅਪ੍ਰੈਲ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 612808.10 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਚ ਪਨਗ੍ਰੇਨ ਵੱਲੋਂ 202048, ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 148755, ਪਨਸਪ ਵੱਲੋਂ 139391, ਵੇਅਰਹਾਊਸ ਵੱਲੋਂ 105190.10 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 17424 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।
ਸ. ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।