You are currently viewing ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

ਬਠਿੰਡਾ 29 ਅਪ੍ਰੈਲ : ਲੋਕ ਸਭਾ ਚੋਣਾਂ 2024 ਦੇ ਅਗਾਊਂ ਪ੍ਰਬੰਧਾਂ ਦੀ ਲੜੀ ਤਹਿਤ ਜਿਸ ਚੋਣ ਅਮਲੇ ਦੀ ਮਤਦਾਨ ਵਿੱਚ ਡਿਊਟੀ ਲੱਗਣੀ ਹੈ ਉਹਨਾਂ ਦੀ ਪਹਿਲੀ ਰੈਂਡੇਮਾਈਜੇਸਨ ਅੱਜ ਇੱਥੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਚੋਣ ਕਮਿਸ਼ਨ ਦੇ ਪੋਰਟਲ ਰਾਹੀਂ ਕੀਤੀ ਗਈ।

ਇਸ ਮੌਕੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਚ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜਿਲ੍ਹੇ ਚ ਪੈਂਦੇ 1192 ਬੂਥਾਂ ਲਈ ਚੋਣ ਅਮਲੇ ਨੂੰ ਤੈਨਾਤ ਕਰਨ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ । ਉਹਨਾਂ ਦੱਸਿਆ ਕਿ ਕਿਸ ਵਿਅਕਤੀ ਜਾਂ ਕਰਮਚਾਰੀ ਨੇ ਕਿਸ ਬੂਥ ਤੇ ਜਾਣਾ ਹੈ ਇਹ ਰੈਂਡੇਮਾਈਜੇਸ਼ਨ ਦੇ ਆਧਾਰ ਤੇ ਹੀ ਤੈਅ ਹੁੰਦਾ ਹੈ ਅਤੇ ਅੰਤਿਮ ਬੂਥ ਆਖਰੀ ਰੈਂਡੇਮਾਈਜੇਸ਼ਨ ਮੌਕੇ ਪਤਾ ਚਲਦਾ ਹੈ।

ਉਨਾਂ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀ ਸਹਾਇਕ ਰਿਟਰਨਿੰਗ ਅਫ਼ਸਰ ਦੇ ਪੱਧਰ ਤੇ ਰਿਹਰਸਲ ਪੜਾਅ ਵਾਰ ਹੋਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ਼ ਅਹਿਮਦ, ਡੀਆਈਓ ਸ਼੍ਰੀ ਸੰਦੀਪ ਗੁਪਤਾ, ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ, ਆਦਿ ਹਾਜ਼ਰ ਸਨ।