You are currently viewing ਸਰਕਾਰੀ ਆਈਟੀਆਈ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਸਰਕਾਰੀ ਆਈਟੀਆਈ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਲੋਕ ਸਭਾ ਚੋਣਾਂ-2024
ਸਰਕਾਰੀ ਆਈਟੀਆਈ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ
ਬਠਿੰਡਾ, 30 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮ ਵਲੋਂ ਸਥਾਨਕ ਸਰਕਾਰੀ ਆਈਟੀਆਈ (ਇਸਤਰੀ) ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਦੌਰਾਨ ਸਵੀਪ ਟੀਮ ਵਲੋਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਦੌਰਾਨ ਸਵੀਪ ਟੀਮ ਵਲੋਂ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵੋਟਰ ਹੈਲਪ ਲਾਈਨ, ਸੀ-ਵੀਜ਼ਲ ਐਪ ਅਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਮੌਕੇ ਸਵੀਪ ਟੀਮ ਵਲੋਂ ਲੋਕਤੰਤਰ ਵਿੱਚ ਵੋਟਿੰਗ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸਵੀਪ ਟੀਮ ਦੇ ਅਧਿਕਾਰੀਆਂ ਤੋਂ ਇਲਾਵਾ ਸਰਕਾਰੀ ਆਈਟੀਆਈ ਦਾ ਸਮੂਹ ਸਟਾਫ਼ ਆਦਿ ਹਾਜ਼ਰ ਰਿਹਾ।