You are currently viewing 708042.10 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਨੇ ਕੀਤੀ ਖ਼ਰੀਦ

708042.10 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਨੇ ਕੀਤੀ ਖ਼ਰੀਦ

708042.10 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਨੇ ਕੀਤੀ ਖ਼ਰੀਦ
1466.77 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ
ਬਠਿੰਡਾ, 1 ਮਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਮਈ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 708042.10 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਚ ਪਨਗ੍ਰੇਨ ਵੱਲੋਂ 229457 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 175633 ਪਨਸਪ ਵੱਲੋਂ 160816 ਵੇਅਰਹਾਊਸ ਵੱਲੋਂ 120926.10 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 21210 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਤੇ ਖਰ਼ੀਦ ਕੀਤੀ ਗਈ ਕਣਕ ਦੀ ਚੁਕਾਈ ਦਾ ਕੰਮ ਵੀ ਮੰਡੀਆਂ ’ਚ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੁਆਰਾ ਵੇਚੀ ਗਈ ਫਸਲ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 1 ਮਈ 2024 ਤੱਕ ਕਿਸਾਨਾਂ ਨੂੰ 1466.77 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ 108.29 ਫ਼ੀਸਦੀ ਬਣਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।