ਸਲਾਬਤਪੁਰਾ ਵਿਖੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਕੀਤਾ ਜਾਗਰੂਕ
ਬਠਿੰਡਾ, 2 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੇਟ-ਕਮ-ਏ.ਆਰ.ਓ ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਨਵੀਂਆਂ ਵੋਟਾਂ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਉਪ ਮੰਡਲ ਮੈਜਿਸਟ੍ਰੇਟ-ਕਮ-ਏ.ਆਰ.ਓ ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ, ਗੁਆਂਢੀਆਂ ਤੇ ਰਿਸ਼ਤੇਦਾਰਾਂ ਨੂੰ ਬਿਨ੍ਹਾਂ ਕਿਸੇ ਲਾਲਚ, ਡਰ ਅਤੇ ਭੈਅ ਤੋਂ ਬਗੈਰ ਵੋਟ ਪਾਉਣ ਲਈ ਉਤਸਾਹਿਤ ਕਰਨ ਲਈ ਕਿਹਾ ਗਿਆ। ਇਸ ਮੌਕੇ ਬੱਚਿਆਂ ਵੱਲੋਂ ਰੰਗੋਲੀ, ਪਲੇ ਐਕਟ, ਕਵਿਤਾਵਾਂ, ਚਿੱਤਰਕਲਾ ਆਦਿ ਪੇਸ਼ਕਾਰੀਆਂ ਕੀਤੀਆਂ ਗਈਆਂ।
ਇਸ ਮੌਕੇ ਸਕੂਲ ਇੰਚਾਰਜ ਮਨਦੀਪ ਕੌਰ, ਪਰਮਜੀਤ ਕੌਰ, ਕਮਲਪ੍ਰੀਤ ਕੌਰ ਢਿੱਲੋਂ, ਕਰਮਜੀਤ ਕੌਰ, ਪੁਨੀਤ ਬਾਲਾ, ਰਮਨਦੀਪ ਕੌਰ, ਕਰਮਜੀਤ ਕੌਰ ਕਲਰਕ , ਮਨਪ੍ਰੀਤ ਸਿੰਘ, ਸਤਪਾਲ ਸਿੰਘ, ਦੀਪਇੰਦਰ ਸਿੰਘ, ਨਰੇਸ਼ ਸਿੰਘ, ਐਸ.ਐਮ.ਸੀ. ਚੇਅਰਮੈਨ ਸੁਖਦੇਵ ਸਿੰਘ, ਸੈਕਟਰ ਅਫਸਰ ਸ਼੍ਰੀ ਕੰਵਲਜੀਤ ਸਿੰਘ ਆਦਿ ਹਾਜ਼ਰ ਸਨ ।