ਫਲਾਇੰਗ ਸਕੁਐਡ ਟੀਮ ਵੱਲੋਂ ਵਾਹਨਾਂ ਦੀ ਚੈੱਕਿੰਗ ਜਾਰੀ
ਬਠਿੰਡਾ, 4 ਮਈ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਬਠਿੰਡਾ ਸ.ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ.ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ 24 ਘੰਟੇ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕੰਡਕਟ ਕਰਵਾਈਆ ਜਾ ਸਕਣ।
ਇਸ ਸਬੰਧੀ ਸ.ਹਰਜਿੰਦਰ ਸਿੰਘ ਜੱਸਲ ਪੀ.ਸੀ.ਐੱਸ. ਚੋਣਕਾਰ ਰਜਿਸਟ੍ਰੇਸ਼ਨ ਅਸਫਰ 094–ਤਲਵੰਡੀ ਸਾਬੋ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਲਈ ਸਦਾ ਤਤਪਰ ਰਹਿਣਗੇ।