You are currently viewing ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਜ਼ੋਰਾਂ ‘ਤੇ : ਜਸਪ੍ਰੀਤ ਸਿੰਘ

ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਜ਼ੋਰਾਂ ‘ਤੇ : ਜਸਪ੍ਰੀਤ ਸਿੰਘ

ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਜ਼ੋਰਾਂ ‘ਤੇ : ਜਸਪ੍ਰੀਤ ਸਿੰਘ
823893.55 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਨੇ ਕੀਤੀ ਖ਼ਰੀਦ
ਕਿਸਾਨਾਂ ਨੂੰ 1753.28 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ
ਬਠਿੰਡਾ, 5 ਮਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਅਤੇ ਖਰ਼ੀਦ ਕੀਤੀ ਗਈ ਕਣਕ ਦੀ ਚੁਕਾਈ ਤੇ ਤੁਲਾਈ ਦਾ ਕੰਮ ਵੀ ਨਿਰਵਿਘਨ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਮਈ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 823893.55 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 5 ਮਈ 2024 ਤੱਕ ਕਿਸਾਨਾਂ ਨੂੰ 1753.28 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ 102.49 ਫ਼ੀਸਦੀ ਬਣਦੀ ਹੈ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਖਰੀਦੀ ਗਈ ਕਣਕ ਚ ਪਨਗ੍ਰੇਨ ਵੱਲੋਂ 266313.75 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 204242 ਪਨਸਪ ਵੱਲੋਂ 187902 ਵੇਅਰਹਾਊਸ ਵੱਲੋਂ 140456.80 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 24979 ਮੀਟ੍ਰਿਕ ਟਨ ਕਣਕ ਸ਼ਾਮਲ ਹੈ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ ਆਦਿ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਜਿਸ ਕਰਕੇ ਮੰਡੀਆਂ ਵਿੱਚ ਆਪਣੀ ਕਣਕ ਦੀ ਫ਼ਸਲ ਵੇਚਣ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਭਾਵ ਪੈਂਦੇ ਹਨ।