802977.90 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਨੇ ਕੀਤੀ ਖ਼ਰੀਦ
1692.80 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ
ਬਠਿੰਡਾ, 4 ਮਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 4 ਮਈ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 802977.90 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 4 ਮਈ 2024 ਤੱਕ ਕਿਸਾਨਾਂ ਨੂੰ 1692.80 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ 103.21 ਫ਼ੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਕਣਕ ਦੀ ਲਿਫਟਿੰਗ ਵਿੱਚ ਜ਼ਿਆਦਾ ਹੋਈ ਹੈ ।ਪਿਛਲੇ ਸਾਲ 3 ਮਈ ਨੂੰ 24304 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ , ਜਦਕਿ ਇਸ ਸਾਲ 3 ਮਈ ਨੂੰ 43312 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ ਜੋ ਕਿ ਪਿਛਲੇ ਸਾਲ ਨਾਲੋਂ 178ਫ਼ੀਸਦੀ ਵੱਧ ਹੈ। ਇਸੇ ਤਰ੍ਹਾਂ ਹੀ ਪਿਛਲੇ ਸਾਲ 4 ਮਈ ਨੂੰ ਕਣਕ ਦੀ ਲਿਫਟਿੰਗ 33243 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਸੀ, ਜਦਕਿ ਇਸ ਸਾਲ 4 ਮਈ ਨੂੰ 41332 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ, ਜੋ ਕਿ ਪਿਛਲੇ ਸਾਲ ਨਾਲੋਂ 125ਫ਼ੀਸਦੀ ਵੱਧ ਹੈ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਖਰੀਦੀ ਗਈ ਕਣਕ ਚ ਪਨਗ੍ਰੇਨ ਵੱਲੋਂ 260050.75 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 200600, ਪਨਸਪ ਵੱਲੋਂ 181871, ਵੇਅਰਹਾਊਸ ਵੱਲੋਂ 135996.15 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 24460 ਮੀਟ੍ਰਿਕ ਟਨ ਕਣਕ ਸ਼ਾਮਲ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਤੇ ਖਰ਼ੀਦ ਕੀਤੀ ਗਈ ਕਣਕ ਦੀ ਚੁਕਾਈ ਤੇ ਤੁਲਾਈ ਦਾ ਕੰਮ ਵੀ ਮੰਡੀਆਂ ’ਚ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੁਆਰਾ ਵੇਚੀ ਗਈ ਫਸਲ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।