You are currently viewing ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਜ਼ੋਰਾਂ ‘ਤੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਜ਼ੋਰਾਂ ‘ਤੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਜ਼ੋਰਾਂ ‘ਤੇ : ਡਿਪਟੀ ਕਮਿਸ਼ਨਰ
ਬਠਿੰਡਾ, 6 ਮਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਤੇ ਖਰ਼ੀਦ ਕੀਤੀ ਗਈ ਕਣਕ ਦੀ ਚੁਕਾਈ ਦਾ ਕੰਮ ਵੀ ਨਿਰਵਿਘਨ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੁਆਰਾ ਵੇਚੀ ਗਈ ਫਸਲ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਮਈ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 842753.20 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਚ ਪਨਗ੍ਰੇਨ ਵੱਲੋਂ 2,71,234.2 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 210728 ਪਨਸਪ ਵੱਲੋਂ 192101, ਵੇਅਰਹਾਊਸ ਵੱਲੋਂ 143001 ਤੇ ਪ੍ਰਾਈਵੇਟ ਵਪਾਰੀਆਂ ਵਲੋਂ 25689 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।