You are currently viewing ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਆਖਰੀ ਪੜਾਅ ’ਤੇ : ਜਸਪ੍ਰੀਤ ਸਿੰਘ

ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਆਖਰੀ ਪੜਾਅ ’ਤੇ : ਜਸਪ੍ਰੀਤ ਸਿੰਘ

ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਆਖਰੀ ਪੜਾਅ ’ਤੇ : ਜਸਪ੍ਰੀਤ ਸਿੰਘ
ਹੁਣ ਤੱਕ ਕਿਸਾਨਾਂ ਨੂੰ 1898.26 ਕਰੋੜ ਰੁਪਏ ਦੀ ਅਦਾਇਗੀ ਕੀਤੀ
ਬਠਿੰਡਾ, 9 ਮਈ : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਆਖਰੀ ਪੜਾਅ ’ਤੇ ਹੈ। ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਤੇ ਖਰ਼ੀਦ ਕੀਤੀ ਗਈ ਕਣਕ ਦੀ ਚੁਕਾਈ ਤੇ ਤੁਲਾਈ ਦਾ ਕੰਮ ਵੀ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 9 ਮਈ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 878768.08 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 9 ਮਈ 2024 ਤੱਕ ਕਿਸਾਨਾਂ ਨੂੰ 1898.26 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ 100.48 ਫ਼ੀਸਦੀ ਬਣਦੀ ਹੈ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਖਰੀਦੀ ਗਈ ਕਣਕ ਚ ਪਨਗ੍ਰੇਨ ਵੱਲੋਂ 282917.78 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 219507 ਪਨਸਪ ਵੱਲੋਂ 198478 ਵੇਅਰਹਾਊਸ ਵੱਲੋਂ 148677.30 ਤੇ ਪ੍ਰਾਈਵੇਟ ਵਪਾਰੀਆਂ ਵਲੋਂ 29188 ਮੀਟ੍ਰਿਕ ਟਨ ਕਣਕ ਸ਼ਾਮਲ ਹੈ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਭਾਵ ਪੈਂਦੇ ਹਨ।