You are currently viewing ਨਰਮੇ ਦੀ ਫਸਲ ਦੀ ਸਫ਼ਲ ਕਾਸ਼ਤ ਸਬੰਧੀ ਗਠਿਤ ਟੀਮਾਂ ਖੇਤਾਂ ਚ’*

ਨਰਮੇ ਦੀ ਫਸਲ ਦੀ ਸਫ਼ਲ ਕਾਸ਼ਤ ਸਬੰਧੀ ਗਠਿਤ ਟੀਮਾਂ ਖੇਤਾਂ ਚ’*

–ਨਰਮੇ ਦੀ ਫਸਲ ਦੀ ਸਫ਼ਲ ਕਾਸ਼ਤ ਸਬੰਧੀ ਗਠਿਤ ਟੀਮਾਂ ਖੇਤਾਂ ਚ’*

” *ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਦੀਆਂ ਅਗਲੇ ਹੁਕਮਾਂ ਤੱਕ ਛੁੱਟੀਆਂ ਬੰਦ”*

ਬਠਿੰਡਾ, 12 ਮਈ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਨਰਮੇ ਦੀ ਫ਼ਸਲ ਨੂੰ ਕਾਮਯਾਬ ਅਤੇ ਵੱਧ ਤੋਂ ਵੱਧ ਰਕਬੇ ਵਿੱਚ ਨਰਮੇ ਦੀ ਬਿਜਾਈ ਕਰਨ ਸਬੰਧੀ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਤੂਫਾਨੀ ਦੌਰਾ ਕੀਤਾ ਗਿਆ। ਦੌਰੇ ਦੌਰਾਨ ਡਾ. ਗਿੱਲ ਵੱਲੋਂ ਪਿੰਡ ਕਟਾਰ ਸਿੰਘ ਵਾਲਾ, ਗੁਲਾਬਗੜ੍ਹ, ਕੋਟਸ਼ਮੀਰ, ਫੂਸਮੰਡੀ ਅਤੇ ਤੁੰਗਵਾਲੀ ਦੇ ਕਿਸਾਨਾਂ ਨਾਲ ਵਿਚਾਰ ਮਸ਼ਵਰਾ ਕੀਤਾ ਗਿਆ ਅਤੇ ਉਹਨਾਂ ਵੱਲੋਂ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ ਗਏ ਅਤੇ ਕਿਸਾਨਾਂ ਦੀਆਂ ਮੁਸ਼ਕਿਲਾ ਨੂੰ ਵੀ ਸੁਣਿਆ ਗਿਆ।
ਡਾ: ਗਿੱਲ ਵੱਲੋਂ ਦੱਸਿਆ ਗਿਆ ਕਿ ਨਰਮੇ ਦੀ ਬਿਜਾਈ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਵਿੱਚ ਕਾਫੀ ਉਤਸ਼ਾਹ ਹੈ ਅਤੇ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਵੱਲੋਂ ਦਿੱਤੇ ਗਏ ਦਿਸ਼ਾ- ਨਿਰਦੇਸ਼ ਅਨੁਸਾਰ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਟੀਆਂ ਦੇ ਛੋਰ ਵੀ ਝਾੜ ਕਿ ਰੱਖੇ ਗਏ ਹਨ ਅਤੇ ਉਹਨਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਗਈ ਹੈ ਤਾਂ ਜੋ ਨਰਮੇ ਦੀ ਫਸਲ ਨੂੰ ਕਾਮਯਾਬ ਕੀਤਾ ਜਾਵੇ। ਇਸ ਦੌਰਾਨ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਕਿ ਸਮੂਹ ਫੀਲਡ ਸਟਾਫ ਦੀਆਂ ਨਰਮੇਂ ਦੀ ਬਿਜਾਈ ਮੁਕੰਮਲ ਹੋਣ ਤੱਕ ਛੁੱਟੀਆਂ (ਸ਼ਨੀਵਾਰ ਅਤੇ ਐਤਵਾਰ) ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਫੀਲਡ ਵਿੱਚ ਰਹਿਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਤਾਂ ਜੋ ਕਿਸਾਨਾਂ ਨਾਲ ਵੱਧ ਤੋਂ ਵੱਧ ਤਾਲਮੇਲ ਕਰਕੇ ਵੱਧ ਤੋਂ ਵੱਧ ਰਕਬੇ ਵਿੱਚ ਨਰਮੇ ਦੀ ਬਿਜਾਈ ਕਰਵਾਈ ਜਾਵੇ।
ਇਸ ਉਪਰੰਤ ਉਹਨਾਂ ਵੱਲੋਂ ਬਲਾਕ ਸੰਗਤ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਨਰਮੇ ਦੀ ਬਿਜਾਈ ਸਬੰਧੀ ਇਕ ਮੀਟਿੰਗ ਕਰਕੇ ਨਰਮੇਂ ਦੀ ਬਿਜਾਈ ਦਾ ਜਾਇਜ਼ਾ ਲਿਆ ਗਿਆ। ਇਸ ਉਪਰੰਤ ਉਹਨਾਂ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਫਸਰ ਜਿਲ੍ਹਾ ਬਠਿੰਡਾ ਦੀਆਂ ਰਿਪੋਰਟਾਂ ਅਨੁਸਾਰ ਦੱਸਿਆ ਗਿਆ ਕਿ ਹੁਣ ਤੱਕ ਜਿਲ੍ਹੇ ਵਿੱਚ ਲੱਗਭੱਗ 10,700 ਏਕੜ ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ ਹੈ। ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਇਸ ਸਮੇਂ ਨਹਿਰੀ ਪਾਣੀ ਦੀ ਸਪਲਾਈ ਨਾਰਮਲ ਚੱਲ ਰਹੀ ਹੈ। ਇਸ ਲਈ ਕਿਸਾਨ ਵੀਰ ਵੱਧ ਤੋਂ ਵੱਧ ਰਕਬੇ ਵਿੱਚ ਪੀ ਏ ਯੂ ਲੁਧਿਆਣਾ ਵੱਲੋਂ ਸਿਫਾਰਸ਼ਾਂ ਕੀਤੀਆਂ ਨਰਮੇ ਦੀਆਂ ਕਿਸਮਾਂ ਦੀ ਸਮੇਂ ਸਿਰ ਬਿਜਾਈ ਕਰਨ ਤਾਂ ਜੋ ਉਹਨਾਂ ਨੂੰ ਫਸਲ ਦਾ ਵੱਧ ਤੋਂ ਵੱਧ ਝਾੜ ਪ੍ਰਾਪਤ ਹੋ ਸਕੇ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਸ਼੍ਰੀ ਬਲਜਿੰਦਰ ਸਿੰਘ ਅਤੇ ਫੀਲਡ ਅਫਸਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਸੋਢੀ ਵੀ ਉਹਨਾਂ ਦੇ ਨਾਲ ਹਾਜ਼ਰ ਰਹੇ।