ਲੋਕ ਸਭਾ ਚੋਣਾਂ-2024
ਬਠਿੰਡਾ ਲੋਕ ਸਭਾ ਹਲਕੇ ਲਈ ਕੁੱਲ 40 ਨਾਮਜ਼ਦਗੀਆਂ ਹੋਈਆਂ ਦਾਖਲ : ਜਸਪ੍ਰੀਤ ਸਿੰਘ
o ਅਖੀਰਲੇ ਦਿਨ 17 ਨਾਮਜ਼ਦਗੀ ਪੱਤਰ ਹੋਏ ਦਾਖਲ
o ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ
o 17 ਮਈ ਤੱਕ ਵਾਪਸ ਲਈਆਂ ਜਾ ਸਕਣਗੀਆਂ ਨਾਮਜ਼ਦਗੀਆਂ
ਬਠਿੰਡਾ, 14 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ ਬਠਿੰਡਾ-11 ਤੋਂ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ 17 ਨਾਮਜ਼ਦਗੀ ਪੱਤਰ ਦਾਖਲ ਹੋਏ। ਹੁਣ ਤੱਕ ਬਠਿੰਡਾ ਲੋਕ ਸਭਾ ਹਲਕੇ ਲਈ ਕੁੱਲ 40 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ।
ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਆਖਰੀ ਦਿਨ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਗੁਰਮੀਤ ਸਿੰਘ ਅਤੇ ਰਣਧੀਰ ਸਿੰਘ ਸਿੱਧੂ ਵਲੋਂ (2-2 ਸੈੱਟ), ਨੈਸ਼ਨਲ ਰਿਪਬਲਿਕ ਪਾਰਟੀ ਆਫ ਇੰਡੀਆ ਵਲੋਂ ਪ੍ਰਵੀਨ ਹਿਤੇਸ਼ੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਵਲੋਂ ਸੁਖਜੀਤ ਕੌਰ ਅਤੇ ਜਨ ਸੇਵਾ ਡਰਾਈਵਰ ਪਾਰਟੀ ਵਲੋਂ ਗੁਰਪ੍ਰੀਤ ਸਿੰਘ ਨੇ 1-1 ਸੈੱਟ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।
ਇਸ ਤੋਂ ਇਲਾਵਾ ਭਗਵੰਤ ਸਿੰਘ, ਗੁਰਬਰਨ ਸਿੰਘ, ਪਰਵਿੰਦਰ ਸਿੰਘ, ਅੰਕੁਸ਼ ਜਿੰਦਲ, ਕੁਲਵੰਤ ਸਿੰਘ, ਪ੍ਰਸ਼ੋਤਮ ਕੁਮਾਰ, ਮਨਦੀਪ ਸਿੰਘ, ਮਦਨ ਮੋਹਨ, ਦੇਵ ਰਾਜ ਸਿੰਘ ਅਤੇ ਗੁਰਮੀਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਆਪੋ-ਆਪਣਾ 1-1 ਸੈੱਟ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।
ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ ਅਤੇ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ 1 ਜੂਨ (ਸ਼ਨੀਵਾਰ) ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦਾ ਨਤੀਜਾ 4 ਜੂਨ ਐਲਾਨਿਆ ਜਾਵੇਗਾ।