You are currently viewing ਬੈਲਟ ਯੂਨਿਟ (ਬੀਯੂ) ਦੀ ਹੋਈ ਪਹਿਲੀ ਸਪਲੀਮੈਂਟਰੀ ਰੈਂਡੇਮਾਇਜ਼ੇਸਨ

ਬੈਲਟ ਯੂਨਿਟ (ਬੀਯੂ) ਦੀ ਹੋਈ ਪਹਿਲੀ ਸਪਲੀਮੈਂਟਰੀ ਰੈਂਡੇਮਾਇਜ਼ੇਸਨ

ਬੈਲਟ ਯੂਨਿਟ (ਬੀਯੂ) ਦੀ ਹੋਈ ਪਹਿਲੀ ਸਪਲੀਮੈਂਟਰੀ ਰੈਂਡੇਮਾਇਜ਼ੇਸਨ
ਬਠਿੰਡਾ, 17 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਸਬੰਧੀ ਬੈਲਟ ਯੂਨਿਟ (ਬੀਯੂ) ਦੀ ਪਹਿਲੀ ਸਪਲੀਮੈਂਟਰੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਲਤੀਫ਼ ਅਹਿਮਦ ਦੀ ਨਿਗਰਾਨੀ ਹੇਠ ਚੋਣ ਲੜ ਰਹੇ ਉਮੀਦਵਾਰਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ 18 ਹੋਣ ਕਾਰਨ ਹੁਣ ਹਰੇਕ ਪੋਲਿੰਗ ਬੂਥ ਤੇ 2-2 ਬੈਲਟ ਯੂਨਿਟ (ਬੀਯੂ) ਦਾ ਇਸਤੇਮਾਲ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਹਰੇਕ ਬੂਥ ਲਈ 1-1 ਬੈਲਟ ਯੂਨਿਟ ਮੁਹੱਈਆ ਕਰਵਾਈ ਗਈ ਸੀ। ਹੁਣ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ 18 ਹੋਣ ਕਾਰਨ ਹੁਣ ਹਰੇਕ ਬੂਥ ਲਈ 1-1 ਬੈਲਟ ਯੂਨਿਟ ਹੋਰ ਮੁਹੱਈਆ ਕਰਵਾਈ ਜਾਵੇਗੀ।
ਜ਼ਿਲ੍ਹੇ ਦੇ 6 ਵਿਧਾਨ ਸਭਾ (ਭੁੱਚੋ ਮੰਡੀ, ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ) ਤਲਵੰਡੀ ਸਾਬੋ, ਮੌੜ ਅਤੇ ਰਾਮਪੁਰਾ ਫੂਲ) ਹਲਕਿਆਂ ਅਧੀਨ ਪੈਂਦੇ 1192 ਪੋਲਿੰਗ ਸਟੇਸ਼ਨਾਂ ਲਈ 2856 ਬੈਲਟ ਯੂਨਿਟ (ਬੀਯੂ), ਜਦਕਿ 1428 ਕੰਟਰੋਲ ਯੂਨਿਟ (ਸੀਯੂ) ਅਤੇ 1547 ਵੀਵੀਪੈਟ ਦੀ ਵਰਤੋਂ ਕੀਤੀ ਜਾਵੇਗੀ।

ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ ।