You are currently viewing ਸਵੀਪ ਗਤੀਵਿਧੀਆਂ ਤਹਿਤ ਸਿਵਲ ਲਾਈਨਜ਼ ਵਿਖੇ ਵਿਸ਼ੇਸ਼ ਕੈਂਪ ਆਯੋਜਿਤ

ਸਵੀਪ ਗਤੀਵਿਧੀਆਂ ਤਹਿਤ ਸਿਵਲ ਲਾਈਨਜ਼ ਵਿਖੇ ਵਿਸ਼ੇਸ਼ ਕੈਂਪ ਆਯੋਜਿਤ

 

–ਲੋਕ ਸਭਾ ਚੋਣਾਂ-2024—

ਸਵੀਪ ਗਤੀਵਿਧੀਆਂ ਤਹਿਤ ਸਿਵਲ ਲਾਈਨਜ਼ ਵਿਖੇ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ, 17 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਿਵਲ ਲਾਈਨ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

ਸਵੀਪ ਟੀਮ ਵੱਲੋਂ ਸਥਾਨਕ ਬੂਥ ਨੰਬਰ 97, ਸਿਵਲ ਲਾਈਨਜ਼ ਵਿਖੇ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਵੋਟਾਂ ਵਾਲੇ ਦਿਨ ਸੁਭਾ ਜਲਦੀ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਗਿਆ। ਇਸ ਦੌਰਾਨ ਸਥਾਨਕ ਲੋਕਾਂ ਵੱਲੋਂ ਈਵੀਐਮ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਵੀ ਸਵੀਪ ਟੀਮ ਮੈਂਬਰਾਂ ਵੱਲੋਂ ਦਿੱਤੇ ਗਏ।

ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਸਥਾਨਕ ਲੋਕ ਆਦਿ ਹਾਜ਼ਰ ਸਨ।