You are currently viewing 1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਘਰਾਂ ਤੋਂ ਕਰਨਗੇ ਮਤਦਾਨ

1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਘਰਾਂ ਤੋਂ ਕਰਨਗੇ ਮਤਦਾਨ

 

–ਲੋਕ ਸਭਾ ਚੋਣਾਂ-2024—

–1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਘਰਾਂ ਤੋਂ ਕਰਨਗੇ ਮਤਦਾਨ

–22 ਤੇ 25 ਮਈ ਨੂੰ ਹੋਵੇਗੀ ਪੋਸਟਲ ਬੈਲਟ ਵੋਟਿੰਗ

ਬਠਿੰਡਾ, 18 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ 9 ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਮਾਈਕਰੋਅਬਜਰਵਰਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਪੀਡਬਲਯੂਡੀ ਵੋਟਰ 455 ਅਤੇ 85 ਸਾਲ ਦੀ ਉਮਰ ਤੋਂ ਵਧੇਰੇ ਦੇ 872 ਕੁੱਲ 1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਆਪਣੇ ਘਰਾਂ ਤੋਂ ਹੀ ਕਰਨਗੇ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਲੰਬੀ ਚ ਪੀਡਬਲਯੂਡੀ ਵੋਟਰ 61 ਤੇ 85 ਸਾਲ ਦੀ ਉਮਰ ਤੋਂ ਵਧੇਰੇ 169 ਵੋਟਰ ਅਤੇ ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਚ ਕ੍ਰਮਵਾਰ 56 ਅਤੇ 126, ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) 32 ਅਤੇ 106, ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) 80 ਅਤੇ 155, ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਚ 38 ਅਤੇ 86, ਵਿਧਾਨ ਸਭਾ ਹਲਕਾ ਮੌੜ ਚ 44 ਅਤੇ 134, ਵਿਧਾਨ ਸਭਾ ਹਲਕਾ ਮਾਨਸਾ ਚ 44 ਅਤੇ 24, ਵਿਧਾਨ ਸਭਾ ਹਲਕਾ ਸਰਦੂਲਗੜ੍ਹ ਚ 44 ਅਤੇ 45 ਅਤੇ ਵਿਧਾਨ ਸਭਾ ਹਲਕਾ ਬੁਢਲਾਡਾ ਚ 56 ਅਤੇ 27 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਆਪੋ-ਆਪਣੇ ਘਰਾਂ ਤੋਂ ਕਰਨਗੇ।

ਉਨ੍ਹਾਂ ਦੱਸਿਆ ਕਿ ਸਬੰਧਤ ਏ.ਆਰ.ਓਜ਼ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਹਨ, ਜੋ ਇਨ੍ਹਾਂ ਵੋਟਰਾਂ ਤੋਂ 22 ਅਤੇ 25 ਮਈ 2024 ਨੂੰ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦਾ ਇਸਤੇਮਾਲ ਕਰਵਾਉਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਬਠਿੰਡਾ ਲੋਕ ਸਭਾ ਹਲਕੇ ਦੇ ਸਾਰੇ ਉਮੀਦਵਾਰਾਂ ਨੂੰ ਇਸ ਸਬੰਧੀ ਜਾਣੂੰ ਕਰਵਾਇਆ ਜਾਵੇਗਾ ਕਿ ਉਹ 22 ਅਤੇ 25 ਮਈ 2024 ਨੂੰ ਪੋਸਟਲ ਬੈਲਟ ਰਾਹੀਂ ਹੋਣ ਵਾਲੀ ਵੋਟਿੰਗ ਲਈ ਉਹ ਖੁਦ ਜਾਂ ਆਪਣਾ ਕੋਈ ਨੁਮਾਇੰਦਾ, ਪੋਲਿੰਗ ਏਜੰਟ ਇਨ੍ਹਾਂ ਟੀਮਾਂ ਦੇ ਨਾਲ ਭੇਜਣ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਲਈ ਮੌਕੇ ਤੇ ਵੀਡੀਓਗ੍ਰਾਫ਼ੀ ਵੀ ਕਰਵਾਈ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਸ਼੍ਰੀ ਪੰਕਜ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਮਾਈਕਰੋਅਬਜਰਵਰ ਆਦਿ ਹਾਜ਼ਰ ਸਨ।