–ਲੋਕ ਸਭਾ ਚੋਣਾਂ-2024—
ਸਵੀਪ ਗਤੀਵਿਧੀਆਂ ਤਹਿਤ ਅਜੀਤ ਰੋਡ ਵਿਖੇ ਵਿਸ਼ੇਸ਼ ਕੈਂਪ ਆਯੋਜਿਤ
ਬਠਿੰਡਾ, 18 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਅਜੀਤ ਰੋਡ ਗਲੀ ਨੰਬਰ 9 ਦੇ ਪਾਰਕ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਵੋਟਾਂ ਵਾਲੇ ਦਿਨ ਸੁਭਾ ਜਲਦੀ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਗਿਆ।
ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਸਥਾਨਕ ਲੋਕ ਆਦਿ ਹਾਜ਼ਰ ਸਨ।