ਸਵੀਪ ਟੀਮ ਮੈਂਬਰਾਂ ਵੱਲੋਂ ਵੋਟਰ ਜਾਗਰੂਕਤਾ ਕੈਂਪ ਆਯੋਜਿਤ
ਬਠਿੰਡਾ, 18 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਰਾਜਿੰਦਰਾ ਕਾਲਜ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਸਵੀਪ ਟੀਮ ਵੱਲੋਂ ਅੱਜ ਸਥਾਨਕ ਰਾਜਿੰਦਰਾ ਕਾਲਜ ਵਿੱਚ ਲਗਾਏ ਕੈਂਪ ਦੌਰਾਨ 150 ਆਂਗਣਵਾੜੀ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮਹਿਲਾ ਪ੍ਰੇਰਕਾਂ ਵਜੋਂ ਉਨ੍ਹਾਂ ਦੀਆਂ ਭੂਮਿਕਾਵਾਂ ‘ਤੇ ਚਰਚਾ ਕਰਨਾ, ਵੋਟਿੰਗ ਦੀ ਮਹੱਤਤਾ ਨੂੰ ਫੈਲਾਉਣ ਲਈ ਰਣਨੀਤੀਆਂ ਦਾ ਪ੍ਰਦਰਸ਼ਨ ਕਰਨਾ, ਸੱਭਿਆਚਾਰਕ ਪੇਸ਼ਕਾਰੀਆਂ, ਦਿਲਚਸਪ ਕੁਇਜ਼ ਮੁਕਾਬਲੇ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਵੋਟਰਾਂ ਨੂੰ ਜਾਗਰੂਕ ਕਰਦਾ ਇੱਕ ਨਾਟਕ ਵੀ ਖੇਡਿਆ ਗਿਆ।
ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਆਗਣਵਾੜੀ ਵਰਕਰਾਂ, ਕਾਲਜ ਅਧਿਆਪਕ ਅਤੇ ਸਥਾਨਕ ਲੋਕ ਆਦਿ ਹਾਜ਼ਰ ਸਨ।