You are currently viewing ਆਪ ਆਪ ਆਗੂ ਡਾ. ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ਵਿੱਚ ਮੌਤ

ਆਪ ਆਪ ਆਗੂ ਡਾ. ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ਵਿੱਚ ਮੌਤ

ਆਪ ਆਪ ਆਗੂ ਡਾ. ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ਵਿੱਚ ਮੌਤ

ਜਲੰਧਰ , 20 ਮਈ ;
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਅਤੇ ਕੈਬਨਟ ਮੰਤਰੀ ਬਲਕਾਰ ਸਿੰਘ ਦੇ ਸਹਾਇਕ ਵਜੋਂ ਵਿਚਰ ਰਹੇ ਡਾਕਟਰ ਮਹਿੰਦਰਜੀਤ ਸਿੰਘ ਮਰਵਾਹਾ ਦੀ ਕਰਤਾਰਪੁਰ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਡਾਕਟਰ ਮਰਵਾਹਾ ਆਪਣੇ ਆਰਟੀਕਲ ਕਾਰ ਰਾਹੀਂ ਕਰਤਾਰਪੁਰ ਚੋਣ ਪ੍ਰਚਾਰ ਲਈ ਜਾ ਰਹੇ ਸਨ। ਲਿੱਦੜਾਂ ਨੇੜੇ ਨੈਸ਼ਨਲ ਹਾਈਵੇ ਤੇ ਸੜਕ ਵਿਚਕਾਰ ਖੜੇ ਟਿੱਪਰ ਵਿੱਚ ਅਚਾਨਕ ਉਹਨਾਂ ਦੀ ਕਾਰ ਪਿੱਛੋਂ ਟਕਰਾ ਗਈ ਸੀ z ਹਾਦਸੇ ਵਿੱਚ ਗੰਭੀਰ ਜਖਮੀ ਹੋਣ ਕਾਰਨ ਉਹਨਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਡਾਕਟਰ ਮਰਵਾਹਾ ਦੀ ਐਕਸੀਡੈਂਟ ਦੀ ਖਬਰ ਸੁਣ ਕੈਬਨਟ ਮੰਤਰੀ ਬਲਕਾਰ ਸਿੰਘ ਵਿਧਾਇਕ ਰਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਕੇ ਤੇ ਪਹੁੰਚ ਗਏ ਹਨ।