ਗਰਮੀ ਦੇ ਮੱਦੇਨਜ਼ਰ ਸਮੂਹ ਸਕੂਲਾਂ ’ਚ 21 ਮਈ ਤੋਂ 30 ਜੂਨ 2024 ਤੱਕ ਵਿਦਿਆਰਥੀਆਂ ਨੂੰ ਛੁੱਟੀਆਂ : ਜਸਪ੍ਰੀਤ ਸਿੰਘ
ਬਠਿੰਡਾ, 20 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੌਸਮ ਵਿਭਾਗ ਵਲੋਂ ਜਾਰੀ ਕੀਤੀ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਅਤੇ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਤੀ 21 ਮਈ 2024 ਤੋਂ 30 ਜੂਨ 2024 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਇਸ ਮੌਕੇ ਸ ਜਸਪ੍ਰੀਤ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਛੁੱਟੀਆਂ ਦੌਰਾਨ ਵਿਭਾਗ ਦੇ ਟੀਚਿੰਗ/ਨਾਨ-ਟੀਚਿੰਗ ਕਾਡਰ ਦੇ ਸਬੰਧਤ ਅਧਿਕਾਰੀ/ਕਰਮਚਾਰੀ ਚੋਣ ਡਿਊਟੀ ਅਤੇ ਚੋਣਾਂ ਸਬੰਧੀ ਵਿਵਸਥਾ ਵਿੱਚ ਲੱਗੀ ਡਿਊਟੀ ਨੂੰ ਨਿਭਾਉਣਾ ਯਕੀਨੀ ਬਣਾਉਣਗੇ।