ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 1 ਜੂਨ ਨੂੰ ਪੋਲਿੰਗ ਵਾਲੇ ਦਿਨ ਲਈ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 30 ਮਈ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਨੇ ਧਾਰਾ 144 ਜ਼ਾਬਤਾ ਫੌਜ਼ਦਾਰੀ ਸੰਘਤਾ 1973 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 1 ਜੂਨ 2024 ਨੂੰ ਪੋਲਿੰਗ ਵਾਲੇ ਦਿਨ ਲਈ ਹੁਕਮ ਜਾਰੀ ਕੀਤੇ ਹਨ।
ਜਾਰੀ ਕੀਤੇ ਹੁਕਮ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਚੋਣ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ ਲਗਾਉਣ ’ਤੇ ਮਨਾਹੀ ਹੋਵੇਗੀ। ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਲਾਊਡ ਸਪੀਕਰ/ਮੈਗਾਫੋਨ ਦੀ ਵਰਤੋਂ ਕਰਨ, ਸ਼ੋਰ-ਸ਼ਰਾਬਾ ਅਤੇ ਹੁੱਲੜਬਾਜ਼ੀ ਆਦਿ ਕਰਨ ’ਤੇ ਮਨਾਹੀ ਹੋਵੇਗੀ।
ਹੁਕਮ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਕੋਈ ਵੀ ਪ੍ਰਾਈਵੇਟ ਵਹੀਕਲ ਲਿਜਾਣ ਅਤੇ ਚੋਣ ਬੂਥ ਜਾਂ ਟੈਂਟ ਆਦਿ ਲਗਾਉਣ ’ਤੇ ਮਨਾਹੀ ਹੋਵੇਗੀ। ਹੁਕਮ ਅਨੁਸਾਰ ਚੋਣ ਡਿਊਟੀ ’ਤੇ ਤਾਇਨਾਤ ਅਬਜ਼ਰਵਰ, ਪ੍ਰਸ਼ਾਸਨ ਜਾਂ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਛੱਡ ਕੇ ਹੋਰ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਦੇ ਅੰਦਰ ਮੋਬਾਇਲ ਫੋਨ ਜਾ ਵਾਇਰਲੈਸ ਸੈੱਟ ਦੀ ਵਰਤੋਂ ਕਰਨ ’ਤੇ ਮਨਾਹੀ ਹੋਵੇਗੀ।