You are currently viewing ਸ਼੍ਰੀ ਅਨੰਤ ਅਨਾਥ ਆਸ਼ਰਮ ਸਪੈਸ਼ਲਾਇਜ਼ਡ ਅਡਾਪਸ਼ਨ ਏਜੰਸੀ ਵਿਖੇ ਬੱਚੇ ਦੀ ਸਾਂਭ-ਸੰਭਾਲ ਲਈ ਸ਼ਿਫਟ ਕਰਨ ਦੇ ਦਿੱਤੇ ਹੁਕਮ

ਸ਼੍ਰੀ ਅਨੰਤ ਅਨਾਥ ਆਸ਼ਰਮ ਸਪੈਸ਼ਲਾਇਜ਼ਡ ਅਡਾਪਸ਼ਨ ਏਜੰਸੀ ਵਿਖੇ ਬੱਚੇ ਦੀ ਸਾਂਭ-ਸੰਭਾਲ ਲਈ ਸ਼ਿਫਟ ਕਰਨ ਦੇ ਦਿੱਤੇ ਹੁਕਮ

ਸ਼੍ਰੀ ਅਨੰਤ ਅਨਾਥ ਆਸ਼ਰਮ ਸਪੈਸ਼ਲਾਇਜ਼ਡ ਅਡਾਪਸ਼ਨ ਏਜੰਸੀ ਵਿਖੇ ਬੱਚੇ ਦੀ ਸਾਂਭ-ਸੰਭਾਲ ਲਈ ਸ਼ਿਫਟ ਕਰਨ ਦੇ ਦਿੱਤੇ ਹੁਕਮ
ਬਠਿੰਡਾ, 30 ਮਈ : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ 15 ਮਈ 2024 ਨੂੰ ਸਵੇਰੇ ਲਗਭਗ 8.30 ਵਜੇ ਲਾਵਾਰਿਸ ਹਾਲਤ ਵਿੱਚ ਇੱਕ ਨਵਜੰਮਿਆ ਬੱਚਾ (ਲੜਕਾ) ਮੁਲਤਾਨੀਆਂ ਪੁਲ ਹੇਠਾਂ ਮਿਲਿਆ ਸੀ।
ਜ਼ਿਲ੍ਹਾ ਬਾਲ ਸੁਰੱਖਿਆ ਨੇ ਅੱਗੇ ਹੋਰ ਦੱਸਿਆ ਕਿ ਬੱਚੇ ਨੂੰ ਸਿਵਲ ਹਸਪਤਾਲ ਵਿਖੇ ਬੱਚਿਆ ਦੇ ਵਾਰਡ ਵਿਖੇ ਭਰਤੀ ਕਰਵਾਇਆ ਗਿਆ ਅਤੇ ਹਸਪਤਾਲ ਵਿਖੇ ਬੱਚਿਆਂ ਦੇ ਮਾਹਿਰ ਡਾਕਟਰ ਬੱਚੇ ਦੇ ਲੋੜੀਂਦਾ ਟੈਸਟ ਤੇ ਚੈਕਅੱਪ ਕੀਤੇ ਗਏ। ਬੱਚੇ ਦੀ ਸਿਹਤ ਠੀਕ ਨਾ ਹੋਣ ਕਾਰਨ ਬੱਚੇ ਦਾ ਹਸਪਤਾਲ ਵਿਖੇ ਇਲਾਜ ਕੀਤਾ ਗਿਆ ਤੇ 14 ਦਿਨਾਂ ਬਾਅਦ ਬੱਚੇ ਨੂੰ ਹਸਪਤਾਲ ਤੋਂ ਛੁੱਟੀ ਮਿਲੀ।
ਉਨ੍ਹਾਂ ਦੱਸਿਆ ਕਿ ਬੱਚੇ ਸਬੰਧੀ ਥਾਣਾ ਕੋਤਵਾਲੀ ਵਿਖੇ ਡੀ.ਡੀ.ਆਰ ਨੰ: 19 ਦਰਜ ਕੀਤੀ ਗਈ ਤੇ 29 ਮਈ 2024 ਨੂੰ ਬੱਚਾ ਮੈਡੀਕਲ ਫਿੱਟ ਘੋਸ਼ਿਤ ਕਰਨ ਉਪਰੰਤ ਬਾਲ ਭਲਾਈ ਕਮੇਟੀ, ਬਠਿੰਡਾ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਕਮੇਟੀ ਵੱਲੋਂ ਬੱਚੇ ਦੇ ਹਿੱਤਾ ਨੂੰ ਮੁੱਖ ਰੱਖਦੇ ਹੋਏ ਜੁਵੇਨਾਇਲ ਜਸਟਿਸ ਐਕਟ ਤਹਿਤ ਸ਼੍ਰੀ ਅਨੰਤ ਅਨਾਥ ਆਸ਼ਰਮ ਸਪੈਸ਼ਲਾਇਜ਼ਡ ਅਡਾਪਸ਼ਨ ਏਜੰਸੀ ਵਿਖੇ ਬੱਚੇ ਦੀ ਸਾਂਭ-ਸੰਭਾਲ ਲਈ ਸ਼ਿਫਟ ਕਰਨ ਦੇ ਹੁਕਮ ਦਿੱਤੇ।
ਜ਼ਿਲ੍ਹਾ ਬਾਲ ਸੁਰੱਖਿਆ ਨੇ ਦੱਸਿਆ ਕਿ ਬੱਚੇ ਦੇ ਮਾਤਾ-ਪਿਤਾ ਦੀ ਭਾਲ ਕੀਤੀ ਜਾਵੇਗੀ। ਜੇਕਰ ਬੱਚੇ ਦੇ ਮਾਤਾ-ਪਿਤਾ ਦਾ ਪਤਾ ਨਹੀਂ ਚੱਲਦਾ ਤਾਂ ਬੱਚੇ ਨੂੰ ਜੇ. ਜੇ. ਐਕਟ ਦੇ ਨਿਯਮਾਂ ਅਨੁਸਾਰ ਗੋਦ ਦੇਣ ਦੀ ਪ੍ਰਕਿਰਿਆ ਵਿੱਚ ਪਾ ਦਿੱਤਾ ਜਾਵੇਗਾ।