ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਰਾਜਸਥਾਨ ਵਿਖੇ ਅਨੁਸੂਚਿਤ  ਜਾਤੀ ਦੀ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੀ ਸਖ਼ਤ ਨਿੰਦਾ


ਰਾਜਸਥਾਨ ਦੇ ਅਲਵਰ ਇਲਾਕੇ ‘ਚ ਇੱਕ ਬਹੁਤ ਹੀ ਸ਼ਰਮਨਾਕ ਘਟਨਾ ‘ਚ 5 ਨੌਜਵਾਨਾਂ ਵੱਲੋਂ ਇੱਕ ਅਨੁਸੂਚਿਤ ਜਾਤੀ ਦੀ ਲੜਕੀ ਨਾਲ ਉਸਦੇ ਪਤੀ ਦੇ ਸਾਹਮਣੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ ਨੌਜਵਾਨਾਂ ਵੱਲੋਂ ਇਸ ਲੜਕੀ ਦੀ ਵੀਡੀਓ ਬਣਾ ਕੇ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਅਤੇ ਇਸ ਜੋੜੇ ਨੂੰ ਇਸ ਸੰਬੰਧੀ ਕਿਸੇ ਵੀ ਤਰ ਦੀ ਕਾਰਵਾਈ ਕਰਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।
ਬੀਤੇ ਦਿਨ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਅਤੇ ਸ੍ਰੀ ਗਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ• ਸਾਹਿਬ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਜੀ ਵੱਲੋਂ ਸ੍ਰੀ ਐਲ. ਮੁਰਗਨ ਵਾਈਸ ਚੇਅਰਮੈਨ ਨੈਸ਼ਨਲ ਐਸ.ਸੀ. ਕਮਿਸ਼ਨ ਭਾਰਤ ਨਾਲ ਲੋਕ ਨਾਇਕ ਭਵਨ, ਖਾਨ ਮਾਰਕਿਟ ਨਵੀਂ ਦਿੱਲੀ ਵਿਖੇ ਮੁਲਾਕਾਤ ਕਰਕੇ ਇਸ ਸਾਰੇ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦਿਵਾਉਣ ਦੀ ਬੇਨਤੀ ਕੀਤੀ ਗਈ। ਇਸ ਮੌਕੇ ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਨਾਲ ਹਰ ਤਰ ਦਾ ਵਿਤਕਰਾ ਹੋ ਰਿਹਾ ਹੈ ਪਰ ਫਿਰ ਵੀ ਦੋਸ਼ੀਆਂ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ।
ਇਸ ਘਟਨਾ ਨੂੰ ਅੰਜਾਮ ਦੇਣ ਵਾਲੀ ਦੋਸ਼ੀ ਵੀ ਪੀੜਤ ਲੜਕੀ ਅਤੇ ਉਸਦੇ ਪਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ ਜਿਸ ਸਬੰਧੀ ਅੱਜ ਅਸੀਂ ਐਸ. ਸੀ. ਕਮਿਸ਼ਨ ਭਾਰਤ ਨੂੰ ਇਨ ਵਿਰੁੱਧ ਸਖ਼ਤ ਸਖ਼ਤ ਐਕਸ਼ਨ ਲੈਣ ਲਈ ਬੇਨਤੀ ਪੱਤਰ ਦਿੱਤਾ ਹੈ ਅਤੇ ਚੇਅਰਮੈਨ ਐਲ. ਮੁਰਗਨ ਨੇ ਇਸ ਸਬੰਧੀ ਕਾਰਵਾਈ ਦਾ ਪੂਰਾ ਭਰੋਸਾ ਦਿੱਤਾ ਹੈ ਅਤੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿਵਾਉਣ ਲਈ ਐਸ.ਸੀ. ਕਮਿਸ਼ਨ ਭਾਰਤ ਅਹਿਮ ਰੋਲ ਅਦਾ ਕਰੇਗਾ।