17 ਮਈ ਨੂੰ ਸੂਬੇ ਵਿਚ ਤੇਜ ਬਾਰਿਸ਼ ਹੋਣ ਦੀ ਸੰਭਾਵਨਾ

ਬੀਤੇ ਦਿਨੀਂ ਸੂਬੇ ‘ਚ ਮੌਸਮ ਨੂੰ ਲੈ ਕੇ ਹੋ ਰਹੇ ਬਦਲਾਵ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ । ਹਾਲਾਂਕਿ ਇਸ ਤੋਂ ਪਹਿਲਾਂ ਦਿਨੇ ਤੇਜ਼ ਧੁੱਪ ਕਾਰਨ ਪੂਰਾ ਦਿਨ ਗਰਮੀ ਰਹੀ। 

Punjab Weather Report

 ਉੱਧਰ ਗੱਲ ਕਰੀਏ ਚੰਡੀਗੜ੍ਹ ਦੀ ਤਾਂ ਲੁਧਿਆਣੇ ਦੇ ਮੁਕਾਬਲੇ ਤਾਪਮਾਨ 38.7 ਡਿਗਰੀ ਸੈਲਸੀਅਸ, ਚੰਡੀਗੜ੍ਹ ‘ਚ ਵੱਧ ਤੋਂ ਵੱਧ ਤਾਪਮਾਨ 38.5 ਡਿਗਰੀ ਸੈਲਸੀਅਸ, ਬਠਿੰਡਾ ‘ਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ, ਸ੍ਰੀ ਅਨੰਦਪੁਰ ਸਾਹਿਬ ‘ਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Punjab Weather Report

 ਜਲੰਧਰ ‘ਚ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਕਪੂਰਥਲਾ ‘ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ, ਪਟਿਆਲਾ ‘ਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ,  ਮੌਸਮ ਵਿਭਾਗ ਮੁਤਾਬਕ, 17 ਮਈ ਤਕ ਸੂਬੇ ‘ਚ ਬੱਦਲ ਛਾਏ ਰਹਿਣਗੇ, ਹਨੇਰੀਆਂ ਚੱਲਣਗੀਆਂ ਅਤੇ ਕਈ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।