You are currently viewing ਗੁਲਾਬੀ ਸੁੰਡੀ ਨਾਲ ਖਰਾਬ ਹੋਈ ਫਸਲ ਦੀ ਗਿਰਦਾਵਰੀ ਚ ਦੇਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਡਿਪਟੀ ਕਮਿਸ਼ਨਰ

ਗੁਲਾਬੀ ਸੁੰਡੀ ਨਾਲ ਖਰਾਬ ਹੋਈ ਫਸਲ ਦੀ ਗਿਰਦਾਵਰੀ ਚ ਦੇਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਡਿਪਟੀ ਕਮਿਸ਼ਨਰ

ਗਿਰਦਾਵਰੀ ਦਾ ਕੰਮ ਦੋ ਦਿਨਾਂ ਦੇ ਵਿੱਚ ਕੀਤਾ ਜਾਵੇ ਮੁਕੰਮਲ

ਬਠਿੰਡਾ 22 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ ਸ ਅਰਵਿੰਦਪਾਲ ਸਿੰਘ ਸੰਧੂ ਨੇ ਜ਼ਿਲੇ ਅੰਦਰ ਗੁਲਾਬੀ ਸੁੰਡੀ ਨਾਲ ਖਰਾਬ ਹੋਈ ਨਰਮੇ ਦੀ ਫਸਲ ਦੀ ਗਿਰਦਾਵਰੀ ਦਾ ਕੰਮ ਅਗਲੇ ਦੋ ਦਿਨਾਂ ਦੌਰਾਨ ਹਰ ਹਾਲਤ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।ਉਨਾਂ ਕਿਹਾ ਕਿ ਇਸ ਕੰਮ ਵਿੱਚ ਕੀਤੀ ਗਈ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਦੇਰ ਸ਼ਾਮ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲੇ ਨਾਲ ਸਬੰਧਤ ਸਮੂਹ ਮਜਿਸਟ੍ਰੇਟ ਅਤੇ ਜ਼ਿਲਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਪਟਵਾਰੀਆਂ ਤੇ ਕਾਨੂੰਗੋ ਆਦਿ ਅਧਿਕਾਰੀਆਂ ਰਾਹੀਂ ਅਗਲੇ ਦੋ ਦਿਨਾਂ (ਸ਼ਨੀਵਾਰ ਅਤੇ ਐਤਵਾਰ) ਨੂੰ ਹਰ ਹਾਲਤ ਵਿੱਚ ਗੁਲਾਬੀ ਸੁੰਡੀ ਨਾਲ ਖਰਾਬ ਹੋਈ ਨਰਮੇ ਦੀ ਫਸਲ ਦੀ ਗਿਰਦਾਵਰੀ ਕਰਾਉਣਾ ਯਕੀਨੀ ਬਣਾਉਣਗੇ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਕੰਵਰਜੀਤ ਸਿੰਘ , ਉੱਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀ ਬਬਨਦੀਪ ਸਿੰਘ ਵਾਲੀਆਂ, ਉੱਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਸ੍ਰੀ ਨਵਦੀਪ ਕੁਮਾਰ, ਉੱਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਸ੍ਰੀ ਵਰਿੰਦਰ ਸਿੰਘ ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀਮਤੀ ਸਰੋਜ਼ ਰਾਣੀ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਮੌਜੂਦ ਸਨ।