ਹੁਣ ਤੱਕ 611113 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਡਿਪਟੀ ਕਮਿਸ਼ਨਰ
ਬਠਿੰਡਾ, 3 ਜਨਵਰੀ (ਲਖਵਿੰਦਰ ਸਿੰਘ ਗੰਗਾ)
ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 611113 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨਾਂ ਚੋਂ 41911 ਪਾਜੀਟਿਵ ਕੇਸ ਆਏ, ਜਿਸ ਚੋਂ 40769 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1049 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 26 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕੋਈ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 16 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲੇ ਵਿੱਚ ਕੁੱਲ 93 ਕੇਸ ਐਕਟਿਵ ਹਨ।