15 ਤੋਂ 17 ਸਾਲਾਂ ਦੇ 5600 ਬੱਚਿਆਂ ਦਾ ਕੀਤਾ ਗਿਆ ਕਰੋਨਾ ਟੀਕਾਕਰਨ
ਬਠਿੰਡਾ, 24 ਜਨਵਰੀ (ਲਖਵਿੰਦਰ ਸਿੰਘ ਗੰਗਾ)
ਕਰੋਨਾ ਵਾਇਰਸ ਦੀ ਤੀਸਰੀ ਸੰਭਾਵੀਂ ਲਹਿਰ ਤੋਂ ਬਚਾਅ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਉਪਰਾਲਿਆਂ ਦੀ ਲੜੀ ਤਹਿਤ 1 ਜਨਵਰੀ 2022 ਤੋਂ ਲੈ ਕੇ ਹੁਣ ਤੱਕ 297063 ਵਿਅਕਤੀਆਂ ਦਾ (ਪਹਿਲੀ ਅਤੇ ਦੂਜੀ ਡੋਜ਼ ਸਮੇਤ) ਕਰੋਨਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਵਨੀਤ ਕੁਮਾਰ ਨੇ ਦੱਸਿਆ ਕਿ 1 ਜਨਵਰੀ 2022 ਤੋਂ ਲੈ ਕੇ ਹੁਣ ਤੱਕ 143157 ਵਿਅਕਤੀਆਂ ਦੇ ਕਰੋਨਾ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਅਤੇ 153906 ਵਿਅਕਤੀਆਂ ਦੀ ਕਰੋਨਾ ਵੈਕਸੀਨੇਸ਼ਨ ਦੀ ਦੂਜੀ ਡੋਜ਼ ਲੱਗ ਚੁੱਕੀ ਹੈ। ਉਨਾਂ ਇਹ ਵੀ ਦੱਸਿਆ ਕਿ 3 ਜਨਵਰੀ 2022 ਤੋਂ ਲੈ ਕੇ ਹੁਣ ਤੱਕ 15 ਤੋਂ 17 ਸਾਲਾਂ ਤੱਕ ਦੇ 5600 ਬੱਚਿਆਂ ਦੇ ਕਰੋਨਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਦੁਆਰਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਪਿੰਡਾਂ ’ਚ ਵਿਸ਼ੇਸ਼ ਕੈਂਪਾਂ ਰਾਹੀਂ ਕਰੋਨਾ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 9681 ਵਿਅਕਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪੇਂਡੂ ਖੇਤਰਾਂ ਵਿੱਚ ਗੋਨਿਆਣਾ ਵਿਖੇ 2231, ਘੁੱਦਾ ਵਿਖੇ 22, ਨਥਾਣਾ ਵਿਖੇ 1041, ਸੰਗਤ ਵਿਖੇ 1385, ਭੁੱਚੋ ਵਿਖੇ 11, ਮੌੜ ਵਿਖੇ 341, ਬਾਲਿਆਵਾਲੀ ਵਿਖੇ 855, ਤਲਵੰਡੀ ਸਾਬੋ ਵਿਖੇ 1344, ਰਾਮਾਂ ਮੰਡੀ ਵਿਖੇ 29, ਰਾਮਪੁਰਾ ਵਿਖੇ 250 ਅਤੇ ਭਗਤਾ ਵਿਖੇ 936 ਵਿਅਕਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ। ਇਸੇ ਤਰਾਂ ਸ਼ਹਿਰੀ ਖੇਤਰਾਂ ’ਚ ਲਗਾਏ ਗਏ ਕੈਂਪਾਂ ਦੌਰਾਨ ਸ਼ਹਿਰੀ ਨੋਡਲ ਅਫ਼ਸਰਾਂ 1219 ਅਤੇ ਏਮਜ਼ ਵਿਖੇ 17 ਵਿਅਕਤੀਆਂ ਦੇ ਵੈਕਸੀਨੇਸ਼ਨ ਲਗਾਈ ਗਈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਸਮੇਂ-ਸਮੇਂ ਤੇ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਆਪਸੀ ਸਮਾਜਿਕ ਦੂਰੀ ਨੂੰ ਬਣਾ ਕੇ ਰੱਖਣ ਤੋਂ ਇਲਾਵਾ ਮੂੰਹ ਤੇ ਮਾਸਕ ਲਗਾ ਕੇ ਰੱਖਿਆ ਜਾਵੇ ਤਾਂ ਜੋ ਅਸੀਂ ਕਰੋਨਾ ਤੇ ਪ੍ਰਭਾਵ ਤੋਂ ਸੁਰੱਖਿਅਤ ਰਹਿ ਸਕੀਏ।