49375 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ
ਬਠਿੰਡਾ, 13 ਫਰਵਰੀ (ਲਖਵਿੰਦਰ ਸਿੰਘ ਗੰਗਾ)
ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 658109 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ, ਜਿਨਾਂ ਚੋਂ 50644 ਪਾਜੀਟਿਵ ਕੇਸ ਆਏ, ਜਿਸ ਚੋਂ 49375 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1083 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 180 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 19 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲੇ ਵਿੱਚ ਕੁੱਲ 196 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 28 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ ਅਤੇ 1 ਕਰੋਨਾ ਪੀੜਤ ਵਿਅਕਤੀ ਦੀ ਮੌਤ ਹੋ ਗਈ ਹੈ।