•ਵੱਖ-ਵੱਖ ਖ਼ਰੀਦ ਏਜੰਸੀਆਂ ਰਾਹੀਂ 73342 ਮੀਟਰਕ ਟਨ ਖ਼ਰੀਦਿਆ ਜਾ ਚੁੱਕਾ ਹੈ ਝੋਨਾ
•37321 ਮੀਟਰਕ ਟਨ ਝੋਨੇ ਹੋ ਚੁੱਕੀ ਹੈ ਲਿਫ਼ਟਿੰਗ
•ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀ ਕਿਸਾਨਾਂ ਨੂੰ ਅਪੀਲ
ਬਠਿੰਡਾ 19, ਅਕਤੂਬਰ (ਗੁਰਜਿੰਦਰ ਸਿੰਘ)
ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਤੇ ਹੁਣ ਤੱਕ ਮੰਡੀਆਂ ਵਿੱਚ ਤਕਰੀਬਨ 84932 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 73342 ਮੀਟਰਕ ਟਨ ਝੋਨਾ ਵੱਖ-ਵੱਖ ਖ਼ਰੀਦ ਏਜੰਸੀਆਂ ਰਾਹੀਂ ਖ਼ਰੀਦਿਆ ਜਾ ਚੁੱਕਾ ਹੈ ਅਤੇ 37321 ਮੀਟਰਕ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 28444 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫ਼ੈੱਡ ਵਲੋਂ 18212 ਮੀਟਰਕ ਟਨ ਝੋਨਾ, ਪਨਸਪ ਵਲੋਂ 15462 ਮੀਟਰਕ ਟਨ ਝੋਨਾ, ਪੀਐਸਡਬਲਿਯੂਸੀ ਵਲੋਂ 11029 ਮੀਟਰਕ ਟਨ ਝੋਨਾ ਅਤੇ ਟਰੇਡਰਜ਼ ਵਲੋਂ 195 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਝੋਨੇ ਦੀ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ, ਉਸ ਦੇ ਨਾਲ-ਨਾਲ ਜ਼ਮੀਨ ਵਿਚਲੇ ਫ਼ਸਲਾਂ ਲਈ ਲੋੜੀਂਦੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ।