ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ ਸ਼ੁਰੂ

 

ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ ਸ਼ੁਰੂ

ਬਠਿੰਡਾ, 29 ਨਵੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਜ਼ਿਲ੍ਹੇ ਦੇ ਪਿੰਡ ਕਾਲਝਰਾਣੀ ਵੱਲੋਂ ਬਠਿੰਡਾ ਸਮੇਤ ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆ 75768 ਪੋਸਟਾਂ ਬੀਐਸਐਫ਼, ਸੀਆਈਐਸਐਫ਼, ਸੀਆਰਪੀਐਫ਼, ਆਈਟੀਬੀਪੀ, ਆਸਾਮ ਰਾਈਫਲ ਆਦਿ ਦੇ ਲਿਖਤੀ ਪੇਪਰ ਅਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਕੈਂਪ ਇੰਚਾਰਜ ਸ. ਹਰਮੇਲ ਸਿੰਘ ਨੇ ਸਾਂਝੀ ਕੀਤੀ।

ਇਸ ਮੌਕੇ ਕੈਂਪ ਇੰਚਾਰਜ ਨੇ ਦੱਸਿਆ ਕਿ ਇਨ੍ਹਾਂ ਪੋਸਟਾ ਲਈ ਆਨ-ਲਾਈਨ ਅਪਲਾਈ 28 ਦਸੰਬਰ 2023 ਤੱਕ SSC.NIC.IN ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ। ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ 4 ਦਸੰਬਰ 2023 ਤੋਂ ਸਵੇਰੇ 9 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਚਾਹਵਾਨ ਨੌਜਵਾਨ 94641-52013, 95493-00001, 94638-31615 ਮੋਬਾਇਲ ਨੰਬਰਾਂ ਤੇ ਸੰਪਰਕ ਕਰ ਸਕਦੇ ਹਨ।