You are currently viewing ਪੂਰੇ ਉਤਸ਼ਾਹ ਨਾਲ ਮਨਾਇਆ ਵਾਤਾਵਰਣ ਦਿਵਸ

ਪੂਰੇ ਉਤਸ਼ਾਹ ਨਾਲ ਮਨਾਇਆ ਵਾਤਾਵਰਣ ਦਿਵਸ

 

— ਪੂਰੇ ਉਤਸ਼ਾਹ ਨਾਲ ਮਨਾਇਆ ਵਾਤਾਵਰਣ ਦਿਵਸ

ਬਠਿੰਡਾ, 6 ਜੂਨ : ਸਥਾਨਕ ਅੰਬੂਜਾ ਸੀਮੈਂਟ ਯੂਨਿਟ ਵੱਲੋਂ ਪੂਰੇ ਉਤਸ਼ਾਹ ਨਾਲ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਦੌਰਾਨ ਰਿਜਨਲ ਅਫ਼ਸਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਠਿੰਡਾ ਸ਼੍ਰੀ ਰਮਨਦੀਪ ਸਿੱਧੂ ਵੱਲੋਂ ਮੁੱਖ ਮਹਿਮਾਨ ਸਨ ਅਤੇ ਐਸਐਚਓ ਬਠਿੰਡਾ ਦਪਿੰਦਰ ਕੌਰ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਵਾਤਾਵਰਣ ਦਿਵਸ ਮੌਕੇ ਮੁੱਖ ਮਹਿਮਾਨ ਰਿਜਨਲ ਅਫ਼ਸਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਰਮਨਦੀਪ ਸਿੱਧੂ ਵੱਲੋਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਸ਼ੁੱਧ ਰਹਿ ਸਕੇ।

ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿੰਨ੍ਹਾਂ ਚ ਪੋਸਟਰ, ਨਾਰਾ ਅਤੇ ਕਵਿਤਾ ਮੁਕਾਬਲੇ ਆਦਿ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ। ਇਸ ਦੌਰਾਨ ਰੁੱਖ ਵੀ ਲਗਾਏ ਗਏ।

ਇਸ ਮੌਕੇ ਪਲਾਂਟ ਪ੍ਰਬੰਧਨ ਸਟਾਫ, ਮਜ਼ਦੂਰ, ਬਠਿੰਡਾ ਕਾਲੋਨੀ ਦੀਆਂ ਔਰਤਾਂ ਅਤੇ ਬੱਚਿਆਂ ਨੇ ਪ੍ਰੋਗਰਾਮ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।