Latest news
NIT Sexual Harassment Case में प्रौफेसर डिसमिस : MBA की छात्रा ने कहा पेपर में पास करने की एवज में क... बाबा बलबीर सिंह को जत्थेदार घोषित करने वाला निहंग सिंह निकला सरकारी कर्मचारी, जल्द श्री अकाल तख्त पर... जालन्धऱ- स्कूल कीप्रार्थनासभा में गिरा छात्र, अस्पताल में हुई मौत NIA की बड़ी कार्रवाई, अमृतपाल सिंह से संबंधित 1.34 करोड़ रुपये की संपत्ति जब्त ! पंजाब रोडवेज कर्मियों को मिला दीवाली तोहफा हड़ताल खत्म, सरकार ने मानी यह मांग 30 हजार रिश्वत लेते वन विभाग का बड़ा अधिकारी काबू:पेड़ों की कटाई के बदले ठेकेदार से मांगा 35 हजार कमी... Punjab Police के निलंबित AIG मालविंदर की बढ़ी मुश्किले; जबरन वसूली, धोखाधड़ी और रिश्वत लेने का मामला ... जालंधर की 2 लड़कियों ने करवाई आपस में शादी : सुरक्षा के लिए हाईकोर्ट पहुंची; खरड़ के गुरुद्वारा साहि... जांच में शामिल हुए नशा तस्करी केस में बर्खास्त एआईजी राजजीत, वकीलों संग पहुंचे एसटीएफ दफ्तर पंजाब विधानसभा का विशेष सत्र शुरू, दिवंगत शख्सियतों को दी गई श्रद्धांजलि, राज्यपाल ने कहा..

ਪੰਜਾਬ ਦੇ ਇਸ ਸ਼ਹਿਰ ਦੀ ਅਦਾਲਤ ‘ਚ ਮੁੱਖ ਮੰਤਰੀ ਚੰਨੀ ਖਿਲਾਫ ਕਈ ਧਾਰਾਵਾਂ ਹੇਠ ਪਰਚਾ ਦਰਜ








ਰੋਜਾਨਾ ਪੋਸਟ 

case registered against cm channi in punjab ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਵਿਵਾਦਿਤ ਬਿਆਨ ‘ਤੇ ਉਹਨਾਂ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਵਧਦੀਆਂ ਨਜ਼ਰ ਆ ਰਹੀਆਂ ਹਨ। ਪਹਿਲਾਂ ਮੁਜ਼ੱਫਰਨਗਰ ‘ਚ ਸ਼ਿਕਾਇਤ ਦਰਜ ਕਰਵਾਈ ਗਈ, ਹੁਣ ਪੰਜਾਬ ਦੇ ਲੁਧਿਆਣਾ ਸ਼ਹਿਰ ਦੀ ਅਦਾਲਤ ‘ਚ ਮੁੱਖ ਮੰਤਰੀ ਚੰਨੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸ਼ਿਕਾਇਤਕਰਤਾ ਲਾਲ ਬਾਬੂ ਵੱਲੋਂ ਉਨ੍ਹਾਂ ਦੇ ਵਕੀਲ ਐਡਵੋਕੇਟ ਗੌਰਵ ਅਰੋੜਾ ਵੱਲੋਂ ਲੁਧਿਆਣਾ ਅਦਾਲਤ ਵਿੱਚ ਦਰਜ ਕਰਵਾਇਆ ਗਿਆ ਹੈ। 

 

ਜਿਸ ਦੇ ਆਧਾਰ ’ਤੇ ਉਨ੍ਹਾਂ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਧਾਰਾ 153ਏ, 295 295ਏ 504 505 ਅਤੇ 511 ਤਹਿਤ ਕੇਸ ਦਰਜ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਬਿਆਨ ਦਿੱਤਾ ਸੀ ਕਿ ਪੰਜਾਬ ਪੰਜਾਬੀਆਂ ਦਾ ਹੈ ਅਤੇ ਇੱਥੇ ਕੋਈ ਰਾਜ ਨਹੀਂ ਕਰ ਸਕਦਾ, ਦੂਜੇ ਰਾਜਾਂ ਤੋਂ ਆਏ ਲੋਕਾਂ ਨੂੰ ਪੰਜਾਬੀਅਤ ਦਾ ਪਾਠ ਪੜ੍ਹਾਇਆ ਜਾਵੇਗਾ। ਯੂਪੀ, ਬਿਹਾਰ ਅਤੇ ਦਿੱਲੀ ਦੇ ਇਹ ਭਰਾ ਇੱਥੇ ਆ ਕੇ ਰਾਜ ਨਹੀਂ ਕਰ ਸਕਦੇ। ਇਸ ਬਿਆਨ ਦੀ ਦੇਸ਼ ਭਰ ਵਿਚ ਆਲੋਚਨਾ ਹੋਈ ਸੀ। ਇਸ ਤਰਜ਼ ‘ਤੇ ਮੁੱਖ ਮੰਤਰੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਗੌਰਵ ਅਰੋੜਾ ਨੇ ਕਿਹਾ ਕਿ ਅਰੋੜਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਵੱਲੋਂ ਜੋ ਬਿਆਨ ਦਿੱਤਾ ਗਿਆ ਹੈ, ਉਹ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ, ਇਸ ਲਈ ਉਨ੍ਹਾਂ ਵੱਲੋਂ ਲੁਧਿਆਣਾ ਦੀ ਅਦਾਲਤ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ। ਕਿ ਅਦਾਲਤ ਮੁੱਖ ਮੰਤਰੀ ਨੂੰ ਸਜ਼ਾ ਜ਼ਰੂਰ ਦੇਵੇਗੀ।